ਪੰਜਾਬ ਦੇ ਨੌਜਵਾਨਾਂ ‘ਤੇ ਜ਼ੁਲਮ ਕਰਨ ਲਈ ‘ਪਕੋਕਾ’ ਨੂੰ ਸਾਧਨ ਬਣਾਇਆ ਜਾ ਰਿਹਾ ਹੈ: ਮਾਨ
- Admin
- Nov 5, 2017
- 1 min read
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਕਾਂਗਰਸ ਹਕੂਮਤ ਵੱਲੋਂ ਪੰਜਾਬੀਆਂ ਅਤੇ ਸਿੱਖ ਨੌਜਵਾਨਾਂ ਉਤੇ ਜ਼ਬਰ-ਜ਼ੁਲਮ ਢਾਹੁਣ ਲਈ ਲਿਆਂਦੇ ਜਾ ਰਹੇ ‘ਪਕੋਕਾ’ ਕਾਨੂੰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਪਕੋਕਾ’ ਕਾਨੂੰਨ ਦੇ ਖਿਲਾਫ ਜ਼ੋਰਦਾਰ ਆਵਾਜ਼ ਚੁੱਕੇਗੀ।

ਸਿਮਰਨਜੀਤ ਸਿੰਘ ਮਾਨ ਸਿਮਰਨਜੀਤ ਸਿੰਘ ਮਾਨ ਸ. ਮਾਨ ਨੇ ਕਿਹਾ ਕਿ ਇਸ ਲਈ ਅਸੀਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਪੱਧਰ ‘ਤੇ ਜੱਦੋਜਹਿਦ ਕਰ ਰਹੀਆਂ ਜਥੇਬੰਦੀਆਂ ਅਮਨੈਸਟੀ ਇੰਟਰਨੈਸ਼ਨਲ, ਏਸ਼ੀਆ ਵਾਚ ਹਿਊਮਨ ਰਾਈਟਸ, ਯੂ.ਐਨ.ਓ ਸਭਨਾਂ ਨੂੰ ਇਹ ਜ਼ੋਰਦਾਰ ਅਪੀਲ ਕਰਦੇ ਹਾਂ ਕਿ ਪੰਜਾਬ ਸੂਬੇ ਵਿਚ ਜੋ ਬੀਤੇ ਸਮੇਂ ਵਿਚ ਪੁਲਿਸ ਨੇ ਅਜਿਹੇ ਜ਼ਾਬਰ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਵੱਡੀ ਗਿਣਤੀ ਵਿਚ ਮਨੁੱਖੀ ਅਧਿਕਾਰਾਂ ਦਾ ਉਲੰਘਣਾਂ ਕਰਦੇ ਹੋਏ ਸਿੱਖ ਨੌਜਵਾਨੀ ਦਾ ਘਾਣ ਕੀਤਾ ਹੈ, ਉਸ ਦਾ ਸਖਤ ਨੋਟਿਸ ਲਿਆ ਜਾਵੇ ਤਾਂ ਕਿ ਪੰਜਾਬ ਪੁਲਿਸ ਫਿਰ ਤੋਂ ਪੰਜਾਬ ਵਿਚ ਅਪਰਾਧਿਕ ਕਾਰਵਾਈਆਂ ਨੂੰ ਨੱਪਣ ਦੇ ਬਹਾਨੇ ਪੰਜਾਬ ਦੇ ਨੌਜਵਾਨਾਂ ਖਾਸ ਕਰਕੇ ਸਿੱਖ ਨੌਜਵਾਨਾਂ ‘ਤੇ ਜ਼ਬਰ ਨਾ ਕਰ ਸਕੇ।
Comments